8 ਕਿਲੋ ਹੈਰੋਇਨ ਸਮੇਤ ਵੱਡਾ ਤਸਕਰ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਨਸ਼ਾ ਤਸਕਰ ਜੋਗਾ ਸਿੰਘ ਵਾਸੀ ਲੁਧਿਆਣਾ ਨੂੰ ਪੁਲਿਸ ਨੇ 8 ਕਿਲੋ ਹੈਰੋਇਨ ਸਣੇ ਕਾਬੂ ਕੀਤਾ ਹੈ। DGP ਗੌਰਵ ਯਾਦਵ ਨੇ ਦੱਸਿਆ ਕਿ ਜੋਗਾ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਹੈ ,ਜੋ ਪਾਕਿਸਤਾਨ ਤੋਂ ਨਸ਼ਾ ਤਸਕਰਾਂ ਕੋਲੋਂ ਹੈਰੋਇਨ ਦੀ ਖੇਪ ਲੈਣ ਲਈ ਤੈਰ ਕੇ ਪਾਕਿਤਸਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ। ਜੋਗਾ ਸਿੰਘ ਤੇ ਪਹਿਲਾਂ ਹੀ ਕਈ ਮਾਮਲੇ ਦਰਜ਼ ਹਨ ਤੇ ਉਸ ਦੇ 2 ਸਾਥੀਆਂ ਨੂੰ 14 ਕਿਲੋ ਹੈਰੋਇਨ ਸਮੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ।

ਦੱਸਣਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਪਾਕਿਤਸਾਨ ਤੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦੇ ਸ਼ਿੰਦਰ ਸਿੰਘ ਨਾਮ ਦੇ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 10 ਕਿਲੋ ਹੈਰੋਇਨ ਤੇ 1.5 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਸੀ ।ਇਸ ਰੈਕੇਟ ਨਾਲ ਜੁੜੀ ਇੱਕ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਨੂੰ ਵੀ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।