ਭਾਰੀ ਮੀਂਹ ਕਾਰਨ ਖ਼ਰਾਬ ਹੋਈ ਫਸਲ ਮੁਆਵਜ਼ੇ ਨੂੰ ਲੈ ਕੇ CM ਮਾਨ ਵੱਡਾ ਬਿਆਨ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਦਿਨੀਂ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਸੀ। ਜਿਸ ਦੇ ਚਲਦੇ ਅੱਜ ਖ਼ਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ CM ਮਾਨ ਨੇ ਵੱਡਾ ਐਲਾਨ ਕਰ ਦਿੱਤਾ ਹੈ ।CM ਮਾਨ ਨੇ ਵਿਧਾਇਕਾਂ ਨੂੰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ 'ਚ ਜਾ ਕੇ ਜਲਦ ਹੀ ਗਿਰਦਾਵਰੀ ਰਿਪੋਰਟ ਬਣਾਉਣ ।

CM ਮਾਨ ਨੇ ਕਿਹਾ ਅਸੀਂ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਰਹਾਂਗੇ। ਉਨ੍ਹਾਂ ਨੇ ਕਿਹਾ ਵਿਸਾਖੀ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਖਰਾਬ ਫਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ । ਜ਼ਿਕਰਯੋਗ ਹੈ ਕਿ CM ਮਾਨ ਨੇ ਖ਼ਰਾਬ ਹੋਈ ਫਸਲਾਂ ਦੀ ਪੂਰਤੀ ਲਈ 25 ਫੀਸਦੀ ਮੁਆਵਜ਼ੇ 'ਚ ਵਾਧਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕੁਝ ਦਿਨਾਂ ਵਿੱਚ ਹੀ ਕਿਸਾਨਾਂ ਦੇ ਖਾਤਿਆਂ 'ਚ ਮੁਆਵਜ਼ਾ ਆ ਜਾਵੇਗਾ । ਪਿਛਲੇ ਦਿਨੀਂ ਭਗਵੰਤ ਮਾਨ ਨੇ ਮੀਂਹ ਕਾਰਨ ਖ਼ਰਾਬ ਹੋਈ ਫਸਲਾਂ ਦਾ ਜਾਇਜ਼ਾ ਲੈਣ ਲਈ ਖੇਤਾਂ ਦਾ ਦੌਰਾ ਕੀਤਾ ਸੀ ।