ਪੁਲਵਾਮਾ ਹਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਰਕਾਰ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ ਦੀ ਬੱਸ 'ਤੇ 2019 ਦੇ ਅੱਤਵਾਦੀ ਹਮਲੇ 'ਚ ਸ਼ਾਮਲ ਪਾਕਿਸਤਾਨੀ ਨਾਗਰਿਕ ਮੋਹੀਉਦੀਨ ਔਰੰਗਜ਼ੇਬ ਆਲਮਗੀਰ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਪੁਲਵਾਮਾ 'ਚ 14 ਫਰਵਰੀ, 2019 ਗੇ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋਏ ਸਨ। ਸਰਕਾਰ ਨੇ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ ਦੇ ਪ੍ਰਮੁੱਖ ਨੇਤਾ ਅਤੇ 26/11 ਮੁੰਬਈ ਅੱਤਵਾਦੀ ਹਮਲਿਆਂ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ ਪੁੱਤਰ ਹਾਫਿਜ਼ ਤਲਹਾ ਸਈਦ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ 'ਚ ਕਿਹਾ ਕਿ ਆਲਮਗੀਰ, ਜਿਸ ਨੂੰ ਮਕਤਬ ਅਮੀਰ, ਮੁਜਾਹਿਦ ਭਾਈ ਅਤੇ ਮੁਹੰਮਦ ਭਾਈ ਵਜੋਂ ਜਾਣਿਆ ਜਾਂਦਾ ਹੈ, ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਕਾਫਲੇ 'ਤੇ ਹਮਲੇ 'ਚ ਸ਼ਾਮਲ ਸੀ।

ਉਹ ਜੈਸ਼-ਏ-ਮੁਹੰਮਦ ਵਲੋਂ ਭਾਰਤ ਵਿਰੋਧੀ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਰਿਹਾ ਹੈ ਅਤੇ ਪਾਕਿਸਤਾਨੀ ਨਾਗਰਿਕਾਂ ਤੋਂ ਸੰਗਠਨ ਲਈ ਫੰਡ ਇਕੱਠਾ ਕਰਨ ਅਤੇ ਕਸ਼ਮੀਰ 'ਚ ਫੰਡ ਟ੍ਰਾਂਸਫਰ ਕਰਨ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੈ। ਆਲਮਗੀਰ ਅਫਗਾਨ ਲੜਾਕਿਆਂ ਦੀ ਘੁਸਪੈਠ ਅਤੇ ਜੰਮੂ-ਕਸ਼ਮੀਰ 'ਚ ਭਾਰਤੀ ਸੁਰੱਖਿਆ ਫ਼ੋਰਸਾਂ 'ਤੇ ਅੱਤਵਾਦੀ ਹਮਲਿਆਂ ਦਾ ਤਾਲਮੇਲ ਕਰਨ 'ਚ ਸ਼ਾਮਲ ਰਿਹਾ ਹੈ।