ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਤਾ ਸੁਰਿੰਦਰ ਕੌਰ ਨੇ ਬਠਿੰਡਾ ਜੇਲ੍ਹ ਅਧਿਕਾਰੀਆਂ ’ਤੇ ਆਪਣੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਮੇਰੇ ਪੁੱਤਰ ਦਿਲਪ੍ਰੀਤ ਵੱਲੋਂ ਜੇਲ੍ਹ ਅੰਦਰ ਆਮ ਮਿਲਦੀਆਂ ਸਹੂਲਤਾਂ ਨਾ ਮਿਲਣ ਕਾਰਨ ਉਹ ਤੇ ਉਸ ਦੇ ਸਾਥੀ ਭੁੱਖੇ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਆਮ ਮਿਲ ਰਹੀਆਂ ਸਹੂਲਤਾਂ ਤੋਂ ਸਾਡੇ ਬੱਚਿਆਂ ਨੂੰ ਵਾਂਝੇ ਰੱਖ ਕੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ।