ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ IG ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 18 ਮਾਰਚ ਯਾਨੀ 36 ਦਿਨਾਂ ਤੋਂ ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਬੀਤੀ ਰਾਤ ਪੁਲਿਸ ਨੇ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ IG ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਅੱਜ ਸਵੇਰੇ ਮੋਗਾ ਦੇ ਪਿੰਡ ਰੋਡੇ ਤੋਂ ਪੁਲਿਸ ਟੀਮ ਤੇ ਇੰਟੈਲੀਜੈਂਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕਾਬੂ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੂੰ ਅੰਮ੍ਰਿਤਪਾਲ ਦੇ ਮੋਗਾ ਦੇ ਪਿੰਡ ਰੋਡੇ ਵਿੱਚ ਹੋਣ ਦੀ ਪੱਕੀ ਸੂਚਨਾ ਸੀ । ਅੰਮ੍ਰਿਤਪਾਲ ਗੁਰੂਦੁਆਰਾ ਸਾਹਿਬ ਅੰਦਰ ਸੀ । ਇਸ ਲਈ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਵਰਦੀ 'ਚ ਹੋਣ ਕਰਕੇ ਗੁਰੂਦੁਆਰੇ ਦੇ ਅੰਦਰ ਦਾਖ਼ਲ ਨਹੀ ਹੋਇਆ। ਸੁਖਚੈਨ ਸਿੰਘ ਨੇ ਦੱਸਿਆ ਕਿ ਜਦੋ ਸਾਰੇ ਪਿੰਡ ਨੂੰ ਪੁਲਿਸ ਫੋਰਸ ਵੱਲੋ ਘੇਰ ਲਿਆ ਤੇ ਇਸ ਦਾ ਜਦੋ ਅੰਮ੍ਰਿਤਪਾਲ ਸਿੰਘ ਨੂੰ ਪਤਾ ਲੱਗਾ ,ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। IG ਨੇ ਪੰਜਾਬ ਦੇ ਲੋਕਾਂ ਨੂੰ ਸ਼ਾਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ, ਉੱਥੇ ਉਸ ਦੇ ਬਾਕੀ ਸਾਥੀ ਵੀ ਮੌਜੂਦ ਹਨ ।