ਕ੍ਰਿਕਟਰ ਅਰਸ਼ਦੀਪ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਦੇ ਖਿਲਾਫ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ 'ਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਨੂੰ ਲੈ ਕੇ ਸੋਸ਼ਲ ਮੀਡਿਆ 'ਤੇ ਨਿਸ਼ਾਨਾ ਬਣਾਉਣ ਵਾਲਿਆਂ 'ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਰਸ਼ਦੀਪ ਖਿਅਫ਼ ਟਿੱਪਣੀਆਂ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਮਾੜੀ ਮਾਨਸਿਕਤਾ ਵਾਲੇ ਲੋਕਾਂ ਨੇ ਹਮੇਸ਼ਾ ਦੇਸ਼ ਦਾ ਨੁਕਸਾਨ ਹੀ ਕਰਵਾਇਆ ਹੈ।

ਅਜਿਹੇ ਲੋਕਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਖਿਲਾਫ ਦੁਬਈ ਵਿੱਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ 4 ਮੁਕਾਬਲੇ ਵਿੱਚ ਬੱਲੇਬਾਜ਼ ਆਸਿਫ਼ ਅਲੀ ਦਾ ਕੱਚ ਛੱਡਣ ਨੂੰ ਲੈ ਕੇ ਸੋਸ਼ਲ ਮੀਡਿਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੁਝ ਲੋਕਾਂ ਵਲੋਂ ਅਰਸ਼ਦੀਪ ਸਿੰਘ ਨੂੰ 'ਖਾਲਿਸਤਾਨੀ' ਕਿਹਾ ਜਾ ਰਿਹਾ ਹੈ । ਦੱਸ ਦਈਏ ਕਿ ਰਾਘਵ ਚੱਢਾ 'ਤੇ ਹੋਰ ਵੀ ਕਈ ਆਗੂਆਂਅਰਸ਼ਦੀਪ ਦੇ ਹੱਕ ਵਿੱਚ ਆਏ ਹਨ ।