ਭਾਰਤ -ਕੈਨੇਡਾ ਉਡਾਣਾਂ ਲਈ ਨਵੇਂ ਸਮਝੌਤੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਨੇਡਾ ਤੇ ਭਾਰਤ 'ਚ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ 'ਚ ਪੰਜਾਬ ਤੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰਅੰਦਾਜ ਕਰਨ 'ਤੇ ਇਤਰਾਜ ਜਤਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਇਹ ਗੁਰੂ ਨਗਰੀ ਪ੍ਰਤੀ ਪੱਖਪਾਤੀ ਰਵਈਆ ਹੈ। ਜਿਸ ਕਾਰਨ ਦੇਸ਼ ਵਿਦੇਸ਼ ਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਇਸ ਨਵੇਂ ਸਮਝੌਤੇ ਦੌਰਾਨ ਭਾਰਤੀ ਦੇ ਕਈ ਸ਼ਹਿਰਾਂ ਤੋਂ ਉਡਾਣਾਂ ਲਈ ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਪਰ ਅੰਮ੍ਰਿਤਸਰ ਨੂੰ ਨਾ ਸ਼ਾਮਲ ਕਰਕੇ ਸਿੱਖਾਂ ਨਾਲ ਵਿਤਕਰਾ ਕੀਤਾ ਗਿਆ। ਪੂਰੇ ਵਿਸ਼ਵ 'ਚ ਵੱਡੀ ਗਿਣਤੀ ਵਿੱਚ ਸਿੱਖ ਵਸੇ ਹੋਏ ਹਨ। ਕੈਨੇਡਾ ਵਿੱਚ ਵੀ ਪੰਜਾਬੀਆਂ ਤੇ ਸਿੱਖਾਂ ਦੀ ਗਿਣਤੀ ਸਭ ਤੋਂ ਵੱਧ ਹੈ । ਪੰਜਾਬ ਨਾਲ ਇਹ ਵਿਤਕਰਾ ਬੰਦ ਹੋਣਾ ਚਾਹੀਦਾ ਹੈ ।