ਵੱਡੀ ਸਫ਼ਲਤਾ : ਕਾਰ ‘ਚੋ 1 ਕੁਇੰਟਲ 66 ਕਿਲੋ ਚਾਂਦੀ ਹੋਈ ਬਰਾਮਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ -ਅੰਮ੍ਰਿਤਸਰ ਨੈਸ਼ਨਲ ਹਾਈਵੇਅ ਤੇ ਦੋਰਾਹਾ ਵਿਖੇ ਨਾਕੇਬੰਦੀ ਦੌਰਾਨ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵਲੋਂ ਆਰਟਿਕਾ ਕਾਰ 'ਚ 1 ਕੁਇੰਟਲ 66 ਕਿਲੋ ਚਾਂਦੀ ਬਰਾਮਦ ਕੀਤੀ ਗਈ । ਇਸ ਦੀ ਚਾਂਦੀ ਕੌਮਾਂਤਰੀ ਕੀਮਤ ਸਵਾ ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਾਰ 'ਚ 2 ਵਿਅਕਤੀ ਸਵਾਰ ਸੀ ,ਜੋ ਕਿ ਆਗਰਾ ਤੋਂ ਅੰਮ੍ਰਿਤਸਰ ਜਾ ਰਹੇ ਸਨ ।ਚਾਂਦੀ ਦਾ ਕੋਈ ਬਿੱਲ ਨਾ ਹੋਣ ਕਰਕੇ ਮਾਮਲੇ ਦੀ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।ਜ਼ਿਕਰਯੋਗ ਹੈ ਕਿ ਪਹਿਲਾਂ ਵੀ ਖੰਨਾ ਪੁਲਿਸ ਨੇ ਨਾਕੇਬੰਦੀ ਦੌਰਾਨ ਬਿਨ੍ਹਾਂ ਬਿੱਲ ਤੋਂ ਕਰੋੜਾਂ ਰੁਪਏ ਦਾ ਸੋਨਾ ਤੇ ਚਾਂਦੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..