ਵੱਡੀ ਸਫ਼ਲਤਾ: 16 ਲੋਕ ਹਥਿਆਰਾਂ ਸਣੇ ਗ੍ਰਿਫ਼ਤਾਰ, ਮਾਮਲਾ ਦਰਜ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਦੇ ਹੱਥ ਵੱਡੀ ਗਿਣਤੀ ’ਚ ਹਥਿਆਰਾਂ ਸਣੇ 16 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਲੋਕਾਂ ਤੋਂ ਪੁਲਿਸ ਨੇ ਸੱਤ ਰਾਈਫਲਾਂ ਅਤੇ ਪਿਸਤੌਲ ਬਰਾਮਦ ਕੀਤੀ ਹੈ, ਜਿਨ੍ਹਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ 16 ਲੋਕਾਂ ’ਚੋਂ ਕਈ ਗੈਂਗਸਟਰ ਵੀ ਹਨ, ਜੋ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਏ ਹੋਏ ਹਨ। ਉਕਤ ਸਾਰੇ ਲੋਕ ਇਕ ਢਾਬੇ ’ਤੇ ਬੈਠੇ ਸਨ, ਜੋ ਇਕ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ।

ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਉਰਫ ਡੋਨੀ ਪੁੱਤਰ ਹਰਬੰਸ ਸਿੰਘ, ਪ੍ਰਭਜੋਤ ਸਿੰਘ ਪੁੱਤਰ ਅਮਰੀਕ ਸਿੰਘ, ਜਰਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ, ਗਰਦੀ ਸਿੰਘ ਪੁੱਤਰ ਸਰਭਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ, ਨਵਦੀਪ ਸਿੰਘ ਉਰਫ ਨਵ ਪੱਡਾ ਪੁੱਤਰ ਇਕਬਾਲ ਸਿੰਘ, ਰੁਪਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਮਨਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ, ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ, ਗਗਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ, ਮਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ, ਗਰਪ੍ਰੀਤ ਸਿੰਘ ਪੁੱਤਰ ਸਮਰਾਜ ਸਿੰਘ, ਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ, ਬੇਅੰਤ ਸਿੰਘ ਪੁੱਤਰ ਜਗਤਾਰ ਸਿੰਘ ਅਤੇ ਵਿਜੇ ਪੁੱਤਰ ਨਰਿੰਦਰ ਸਿੰਘ ਵਜੋਂ ਹੋਈ ਹੈ।