ਵੱਡੀ ਸਫਲਤਾ : ਗੈਂਗਸਟਰ ਗੋਲਡੀ ਬਰਾੜ ਦੇ 2 ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਆਇਆ ਹੈ ,ਜਿੱਥੇ ਪੁਲਿਸ ਨੇ ਵੱਡੀ ਵਾਰਦਾਤ ਦੀ ਫ਼ਿਰਾਕ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ 2 ਸਾਥੀਆਂ ਨੂੰ ਹਥਿਆਰਾਂ ਸਾਹਮਣੇ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਦੀ ਪਛਾਣ ਗੁਲਸ਼ਨ ਸਿੰਘ ਦਿਲਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ ।ਦੋਵਾਂ ਕੋਲੋਂ ਤਲਾਸ਼ੀ ਦੌਰਾਨ 32 ਬੋਰ ਪਿਸਤੌਲ, 4 ਜ਼ਿੰਦਾ ਕਾਰਤੂਸ, ਇੱਕ ਗੱਡੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਅਨੁਸਾਰ ਗੁਲਸ਼ਨ ਸਿੰਘ ਤੇ 13 ਮਾਮਲੇ ਦਰਜ਼ ਹਨ ,ਜਦਕਿ ਦਿਲਪ੍ਰੀਤ ਸਿੰਘ ਖ਼ਿਲਾਫ਼ 6 ਮਾਮਲੇ ਦਰਜ਼ ਹਨ ।ਫਿਲਹਾਲ ਪੁਲਿਸ ਵਲੋਂ ਦੋਵਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।