ਵੱਡੀ ਸਫਲਤਾ : 32 ਬੋਰ, ਪਿਸਤੌਲ ਸਮੇਤ 2 ਵਿਅਕਤੀ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਆਈ. ਏ. ਸਟਾਫ ਮੋਗਾ ਨੇ ਦੋ ਵਿਅਕਤੀਆਂ ਨੂੰ ਅਸਲੇ ਸਮੇਤ ਕਾਬੂ ਕੀਤਾ, ਜਿਹੜੇ ਗਗਨਦੀਪ ਸਿੰਘ ਉਰਫ ਗਗਨਾ ਹਠੂਰ ਨਾਲ ਸਬੰਧਤ ਹਨ। ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜਦੋਂ ਜਾਣਕਾਰੀ ਮਿਲੀ ਕਿ ਮਨਪ੍ਰੀਤ ਸਿੰਘ ਉਰਫ ਮੰਨੂੰ ਨਿਵਾਸੀ ਪਿੰਡ ਭਿੰਡਰ ਖੁਰਦ, ਪ੍ਰੇਮਜੀਤ ਸਿੰਘ ਉਰਫ ਪ੍ਰੇਮਾ ਨਿਵਾਸੀ ਧਰਮਕੋਟ ਗੈਂਗਸਟਰਾਂ ਨੂੰ ਨਾਜਾਇਜ਼ ਅਸਲਾ ਸਪਲਾਈ ਕਰਦੇ ਹਨ 'ਤੇ ਉਹ ਆਪਣੇ ਮੋਟਰ ਸਾਈਕਲ ’ਤੇ ਪਿੰਡ ਲੋਹਗੜ੍ਹ ਤੋਂ ਪਿੰਡ ਭਿੰਡਰ ਕਲਾਂ ਨੂੰ ਆ ਰਹੇ ਹਨ, ਜਿਸ ’ਤੇ ਉਨ੍ਹਾਂ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਨੂੰ ਦੋਹਾਂ ਨੂੰ ਰੋਕ ਲਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 32 ਬੋਰ ਦੇ ਤਿੰਨ ਦੇਸੀ ਪਿਸਤੌਲ ਅਤੇ 6 ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।