ਵੱਡੀ ਸਫ਼ਲਤਾ : 29 ਪੈਕਟ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਾਜ਼ਿਲਕਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ , ਦੱਸ ਦਈਏ ਕਿ ਪੁਲਿਸ ਨੇ ਭਾਰਤ -ਪਾਕਿਸਤਾਨ ਸਰਹੱਦ 'ਤੇ 31 ਕਿਲੋ, 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ 29 ਪੈਕਟ ਵਿੱਚ ਬੰਦ ਸੀ ।ਇਸ ਮਾਮਲੇ 'ਚ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਰਤ -ਪਾਕਿਸਤਾਨ ਸਰਹੱਦ 'ਤੇ ਹਲਚਲ ਦੇਖਣ ਨੂੰ ਮਿਲੀ ਸੀ। ਜਿਸ ਤੋਂ ਬਾਅਦ BSF ਨੇ ਜਵਾਨਾਂ ਵਲੋਂ ਫਾਇਰਿੰਗ ਕੀਤੀ ਗਈ ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ।ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।