ਵੱਡੀ ਸਫ਼ਲਤਾ : 10 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਨੌਜਵਾਨ ਕਾਬੂ…

by Rimpi Sharma

ਨਿਊਜ਼ ਦੇਸਕਲ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ, ਦੱਸ ਦਈਏ ਕਿ ਦੋਰਾਂਗਲਾ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ 10 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਸਵੇਰੇ 6 ਵਜੇ ਗੁਰਦਾਸਪੁਰ ਦੇ ਪਿੰਡ ਥੰਮਣ ਵਿੱਚ ਨਾਕਾਬੰਦੀ ਦੌਰਾਨ ਜਸ਼ਨਪ੍ਰੀਤ ਸਿੰਘ ਤੇ ਸਵਰਨ ਸਿੰਘ ਨੂੰ ਕਾਬੂ ਕੀਤਾ । ਗ੍ਰਿਫਤਾਰ ਕੀਤੇ ਗਏ ਦੋਵਾਂ ਨੌਜਵਾਨਾਂ ਕੋਲੋਂ 2 ਪਿਸਤੌਲਾਂ ਤੇ 10 ਪੈਕੇਟ ਹੈਰੋਇਨ ਬਰਾਮਦ ਹੋਈ ਹੈ। ਹੈਰੋਇਨ ਦੀ ਕੀਮਤ 50 ਕਰੋੜ ਰੁਪਏ ਤੱਕ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।