ਵੱਡੀ ਸਫਲਤਾ : 2 ਕੁਇੰਟਲ, 72 ਕਿਲੋ ਭੁੱਕੀ ਸਣੇ 3 ਦੋਸ਼ੀ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸਿਆ ਜਾ ਰਿਹਾ ਪੁਲਿਸ ਨੇ 2 ਕੁਇੰਟਲ, 72 ਕਿਲੋ ਭੁੱਕੀ ਸਮੇਤ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਖੰਨਾ , ਜਵਿੰਦਰ ਸਿੰਘ ਵਾਸੀ ਬਾਗੜੀਆ ਤੇ ਗੁਰਵਿੰਦਰ ਸਿੰਘ ਵਾਸੀ ਪਟਿਆਲਾ ਦੇ ਰੂਪ 'ਚ ਹੋਈ ਹੈ। ਪੁਲਿਸ ਅਨੁਸਾਰ ਤਿੰਨੋ ਦੋਸ਼ੀ ਪੇਸ਼ੇ ਤੋਂ ਡਰਾਈਵਰ ਹਨ । ਜਾਣਕਾਰੀ ਅਨੁਸਾਰ ਦੋਰਾਹਾ ਦੀ ਪੁਲਿਸ ਨੇ ਚੈਕਿੰਗ ਦੌਰਾਨ ਕਾਰ 'ਚ ਜਵਿੰਦਰ ਤੇ ਗੁਰਵਿੰਦਰ ਨੂੰ ਤਲਾਸ਼ੀ ਲਈ ਰੋਕਿਆ ਤਾਂ ਉਨ੍ਹਾਂ ਕੋਲੋਂ ਤਲਾਸ਼ੀ ਦੌਰਾਨ 2 ਕੁਇੰਟਲ 43 ਕਿਲੋ ਭੁੱਕੀ ਬਰਾਮਦ ਹੋਈ।

ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ । ਇਸ ਤਰ੍ਹਾਂ ਹੀ ਦੂਜੇ ਮਾਮਲੇ 'ਚ ਬੱਸ ਸਟੈਂਡ ਕੋਲ ਪੁਲਿਸ ਨੇ ਜਦੋ ਇੱਕ ਟਰੱਕ ਦੀ ਤਲਾਸ਼ੀ ਲਈ ਤਾਂ ਉਸ 'ਤੇ ਸਵਾਰ ਵਿਅਕਤੀ ਹਰਪ੍ਰੀਤ ਸਿੰਘ ਨੂੰ 72 ਕਿਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ । ਪੁਲਿਸ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇ 'ਚ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖ਼ੁਲਾਸੇ ਹੋ ਸਕਦੇ ਹਨ।