ਵੱਡੀ ਸਫ਼ਲਤਾ : BSF ਜਵਾਨਾਂ ਵਲੋਂ 3 ਕਿਲੋ ,834 ਗ੍ਰਾਮ ਹੈਰੋਇਨ ਕੀਤੀ ਗਈ ਬਰਾਮਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਭਾਰਤੀ- ਪਾਕਿਸਥਾਨ ਦੀ ਸਰਹੱਦ ਕੋਲੋਂ BSF ਜਵਾਨਾਂ ਤੇ ਪੁਲਿਸ ਨੂੰ ਤਲਾਸ਼ੀ ਮੁਹਿੰਮ ਤਹਿਤ 3 ਕਿਲੋ 834 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਬਰਾਮਦ ਕੀਤੀ ਹੈਰੋਇਨ ਨੂੰ ਕਬਜ਼ੇ 'ਚ ਆ ਕੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦ ਕੋਲ ਮੌਜੂਦ ਪਿੰਡ ਡੱਲ ਵਿਖੇ ਗੁਰਸੇਵਕ ਸਿੰਘ ਦੀ ਜ਼ਮੀਨ ਤੇ 2 ਪੈਕੇਟ ਹੈਰੋਇਨ ਦੇ ਸੁੱਟੇ ਗਏ ਹਨ ।ਜਿਸ ਤੋਂ ਬਾਅਦ ਪੁਲਿਸ ਟੀਮ ਤੇ BSF ਜਵਾਨਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ ।ਇਸ ਦੌਰਾਨ ਅਧਿਕਾਰੀਆਂ ਨੂੰ 3 ਕਿਲੋ 834 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ ।

More News

NRI Post
..
NRI Post
..
NRI Post
..