ਵੱਡੀ ਸਫ਼ਲਤਾ : 12 ਕਿਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੁਲਿਸ ਵਲੋਂ 3 ਤਸਕਰਾਂ ਨੂੰ 12 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 84 ਕਰੋੜ ਰੁਪਏ ਦੱਸੀ ਜਾ ਰਹੀ ਹੈ । ਪੰਜਾਬ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਦੱਸ ਦਈਏ ਕਿ ਲੋਪੋਕੇ ਥਾਣੇ ਨੂੰ ਹੈਰੋਇਨ ਤਸਕਰੀ ਦੀ ਗੁਪਤ ਸੂਚਨਾ ਮਿਲੀ ਸੀ । ਜਿਸ ਤੋਂ ਬਾਅਦ ਆਪ੍ਰੇਸ਼ਨ ਚਲਾ ਕੇ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ । ਇਨ੍ਹਾਂ ਤਸਕਰਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ ਤੇ 12 ਕਿਲੋ ਹੈਰੋਇਨ ਦੀ ਖੇਪ ਨੂੰ ਬਾਰਡਰ ਪਾਰ ਤੋਂ ਮੰਗਵਾਈ ਗਈ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।