ਵੱਡੀ ਸਫ਼ਲਤਾ : ਗੈਂਗਸਟਰ ਲੰਡਾ ਦੇ 4 ਸਾਥੀ ਹਥਿਆਰ ਸਮੇਤ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਕੈਨੇਡਾ 'ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ 45 ਸਾਥੀਆਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਿਨ੍ਹਾਂ ਦੀ ਪਛਾਣ ਰਾਜਵੀਰ ਸਿੰਘ ਰਾਜਾ, ਅਰਮਾਨਦੀਪ ਸਿੰਘ, ਗੁਰਲਾਲ ਸਿੰਘ ਲਾਲੀ ਤੇ ਗੁਰਲਾਲ ਸਿੰਘ ਦੇ ਰੂਪ 'ਚ ਹੋਈ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ 9 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦੋਸ਼ੀਆਂ ਦਾ 2 ਦਿਨਾਂ ਦਾ ਰਿਮਾਂਡ ਮਿਲਿਆ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਗਈ ਸੀ। ਜਿਸ ਦੌਰਾਨ ਇੱਕ ਚਿੱਟੇ ਰੰਗ ਦੀ ਸਵਿਫਟ ਡਿਜ਼ਾਇਰ ਗੱਡੀ ਨੂੰ ਆਉਂਦਾ ਦੇਖ ਕੇ ਚੈਕਿੰਗ ਲਈ ਰੋਕਿਆ ਗਿਆ ।ਇਸ ਦੌਰਾਨ ਕਾਰ ਵਿੱਚ ਬੈਠੇ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਕਾਰ ਨੂੰ ਘੇਰ ਕੇ ਰੋਕ ਲਿਆ ਗਿਆ। ਪੁਲਿਸ ਨੂੰ ਦੋਸ਼ੀਆਂ ਕੋਲੋਂ ਤਲਾਸ਼ੀ ਦੌਰਾਨ 32 ਬੋਰ ਦੇ 2 ਦੇਸੀ ਪਿਸਤੌਲ, 9 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।