ਵੱਡੀ ਸਫ਼ਲਤਾ : 4 ਨਸ਼ਾ ਤਕਸਰ ਭਾਰੀ ਮਾਤਰਾ ‘ਚ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ 4 ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ 'ਚ ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਕਾਊਂਟਰ ਇੰਟੈਲੀਜੈਂਸ ਵਲੋਂ 2 ਮਾਮਲਿਆਂ 'ਚ 77 ਕਿਲੋ ਹੈਰੋਇਨ ਤੇ 3 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ । ਭਾਰੀ ਮਾਤਰਾ 'ਚ ਹੈਰੋਇਨ ਤੇ ਹਥਿਆਰਾਂ ਦੀ ਵੱਡੀ ਖੇਪ ਪਾਕਿਸਤਾਨੀ ਵਲੋਂ ਭਾਰਤੀ ਨਸ਼ਾ ਤਸਕਰਾਂ ਨੂੰ ਸਪਲਾਈ ਕੀਤੀ ਜਾਣੀ ਸੀ । ਪੰਜਾਬ ਦੇ DGP ਗੌਰਵ ਯਾਦਵ ਵਲੋਂ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਇਹ ਤਸਕਰ ਪੰਜਾਬ 'ਚ ਸਰਹੱਦ ਪਾਰ ਤੇ ਅੰਤਰ -ਰਾਜੀ ਨਸ਼ਿਆਂ ਦੀ ਤਸਕਰੀ 'ਚ ਸਰਗਰਮੀ ਨਾਲ ਸ਼ਾਮਲ ਸਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..