ਵੱਡੀ ਸਫਲਤਾ : ਨਸ਼ਿਆਂ ਦਾ ਧੰਦਾ ਕਰਨ ਵਾਲੇ 4 ਕਾਬੂ, ਦੋ ਫਰਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ 'ਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਦੋ ਪੁਲਿਸ ਦੇ ਕਾਬੂ ਨਹੀਂ ਆ ਸਕੇ। ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਐਂਟੀ ਨਾਰਕੋਟਿਕ ਡਰੱਗ ਸੈੱਲ ਦੇ ਇੰਚਾਰਜ ਲਖਵਿੰਦਰ ਸਿੰਘ 'ਤੇ ਸਹਾਇਕ ਥਾਣੇਦਾਰ ਮੇਜਰ ਸਿੰਘ ਪੁਲਿਸ ਪਾਰਟੀ ਸਮੇਤ ਦਿੱਲੀ ਕਾਲੋਨੀ ਮੋਗਾ ਦੇ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਸਕੂਟਰੀ ਸਵਾਰ ਵਿਕਾਸ ਉਰਫ ਅਕਬਰ ਨਿਵਾਸੀ ਸਾਧਾਂਵਾਲੀ ਬਸਤੀ ਮੋਗਾ ਨੂੰ ਰੋਕਿਆ ਅਤੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਥਾਣੇਦਾਰ ਗੁਰਦੀਪ ਸਿੰਘ ਨੇ ਗਸਤ ਦੌਰਾਨ ਨੇਚਰ ਪਾਰਕ ਮੋਗਾ ਦੇ ਕੋਲ ਸ਼ੱਕ ਦੇ ਆਧਾਰ ’ਤੇ ਹਰਜੀਤ ਸਿੰਘ ਉਰਫ ਗੋਪਾ ਨਿਵਾਸੀ ਸਾਧਾਂਵਾਲੀ ਬਸਤੀ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਥਿਤ ਦੋਸ਼ੀਆਂ ਖਿਲਾਫ਼ ਐੱਨ. ਡੀ. ਪੀ. ਐੱਸ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..