ਵੱਡੀ ਸਫ਼ਲਤਾ : 800 ਗ੍ਰਾਮ ਹੈਰੋਇਨ ਸਮੇਤ 4 ਨਸ਼ਾ ਤਸਕਰ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੰਮ੍ਰਿਤਸਰ ਤੇ ਬਟਾਲਾ ਤੋਂ ਕਾਰ 'ਚ ਸਵਾਰ 4 ਨਸ਼ਾ ਤਸਕਰਾਂ ਨੂੰ ਪੁਲਿਸ ਨੇ 800 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਵਲੋਂ ਨਾਕਾਬੰਦੀ ਕੀਤੀ ਗਈ ਸੀ । ਗ੍ਰਿਫ਼ਤਾਰ ਕੀਤੇ ਦੋਸ਼ੀਆਂ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਮਿਸ਼ਰਪੁਰ ,ਗੁਰਵਿਸ਼ਾਲ ਸਿੰਘ ਵਾਸੀ ਕਟੜਾ ,ਗੁਰਸਿਮਰਨ ਸਿੰਘ ਵਾਸੀ ,ਨਿਗਲ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਰਾਜਪਾਲ ਸਿੰਘ ਦੇ ਰੂਪ 'ਚ ਹੋਈ ਹੈ ।

ਪੁਲਿਸ ਅਧਿਕਾਰੀ ਜਗਜੀਤ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਫਿਲਹਾਲ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਦੋਸ਼ੀ ਮਨਪ੍ਰੀਤ ਸਿੰਘ ਖ਼ਿਲਾਫ਼ ਹਿਮਾਚਲ 'ਚ ਵੀ ਮਾਮਲਾ ਦਰਜ਼ ਹੈ। ਉਹ ਡਰਾਈਵਰੀ ਕਰਦਾ ਹੈ। ਅੱਜ ਚਾਰੋ ਇਕੱਠੇ ਹੋ ਕੇ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਪਹਿਲਾਂ ਹੀ ਕਾਬੂ ਕਰ ਲਿਆ ।

More News

NRI Post
..
NRI Post
..
NRI Post
..