ਵੱਡੀ ਸਫ਼ਲਤਾ : 2 ਕਿੱਲੋ 230 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ 2 ਕਿੱਲੋ 230 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 13 ਕਰੋੜ ਰੁਪਏ ਤੱਕ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ । ਜਾਂਚ ਦੌਰਾਨ ਹੋਰ ਵੀ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ । ਪੁਲਿਸ ਅਧਿਕਾਰੀ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਮਾਛੀਵਾੜਾ ਕੋਲ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਆ ਰਹੇ ਸਿਆਜ਼ ਵਾਹਨ ਨੂੰ ਰੋਕ ਕੇ ਉਸ ਵਿੱਚ ਸਵਾਰ 4 ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਗੱਡੀ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 2 ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਹੋਈ ।