ਵੱਡੀ ਸਫ਼ਲਤਾ : ਨਸ਼ੀਲੇ ਪਦਾਰਥ ਸਮੇਤ 6 ਗ੍ਰਿਫਤਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਟਾਂਡਾ ਤੋਂ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਅਧਿਕਾਰੀ ਵਲੋਂ ਸੂਬੇ ਅੰਦਰ ਨਸ਼ਿਆਂ ਨੂੰ ਲੈ ਕੇ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਹੀ ਪੁਲਿਸ ਨੇ ਵੱਖ ਵੱਖ ਜਗ੍ਹਾ 'ਤੇ ਨਾਕਾਬੰਦੀ ਕੀਤੀ ਸੀ। ਇਹਨਾਂ ਨਾਕਿਆਂ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਸੀ। ਪੁਲਿਸ ਨੇ 548 ਗ੍ਰਾਮ ਨਸ਼ੀਲਾ ਪਦਾਰਥ ਨਾਲ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਨ੍ਹਾਂ ਤੇ ਵੱਖ -ਵੱਖ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹੁਣ ਦੋਸ਼ੀਆਂ ਕੋਲੋਂ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।