ਵੱਡੀ ਸਫ਼ਲਤਾ : 8 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਗੜ੍ਹਾ ਫਗਵਾੜੀ ਤੋਂ ਬੀਤੀ ਦਿਨੀਂ ਇੱਕ ਮਾਮਲਾ ਸਾਹਮਣੇ ਆਇਆ ਸੀ, ਜਿੱਥੇ 2 ਧਿਰਾਂ ਵਿਚਾਲੇ ਚੱਲ ਰਹੀ ਰੰਜਿਸ਼ ਕਾਰਨ ਇੱਕ ਧਿਰ ਵਲੋਂ ਦੂਜੇ ਧਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਕੁਝ ਹਮਲਾਵਰ ਮੋਟਰਸਾਈਕਲ 'ਤੇ ਸਵਾਰ ਹੋ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਲਾਲੀ ਨਾਮ ਦੇ ਨੌਜਵਾਨ ਘਰ ਹਮਲਾ ਕਰ ਕੇ ਚਲੇ ਗਏ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ । ਇਸ ਛਾਪੇਮਾਰੀ ਦੌਰਾਨ ਪੁਲਿਸ ਟੀਮ ਨੇ 8 ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ । ਜਾਣਕਾਰੀ ਅਨੁਸਾਰ ਇਹ ਨੌਜਵਾਨ ਪਿਛਲੇ 1 ਮਹੀਨੇ ਤੋਂ ਇੱਥੇ ਕਿਰਾਏ 'ਤੇ ਰਹਿ ਰਹੇ ਸਨ । ਪੁਲਿਸ ਨੂੰ ਤਲਾਸ਼ੀ ਦੌਰਾਨ ਕਮਰੇ 'ਚੋ ਇੱਕ ਪ੍ਰਿੰਟਰ ਤੇ ਹੋਰ ਵੀ ਸਾਮਾਨ ਬਰਾਮਦ ਹੋਇਆ ਹੈ । ਅਧਿਕਾਰੀਆਂ ਨੂੰ ਜਾਂਚ 'ਚ ਪਤਾ ਲੱਗਾ ਕਿ ਦੋਸ਼ੀਆਂ ਵਲੋਂ ਨਕਲੀ ਨੋਟ ਵੀ ਛਾਪੇ ਜਾਂਦੇ ਸਨ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।