ਵੱਡੀ ਸਫ਼ਲਤਾ : 274 ਗ੍ਰਾਮ ਹੈਰੋਇਨ ਸਮੇਤ ਜੀਜਾ ਸਾਲਾ ਤੇ ਸਾਥੀ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਇਕ ਮਾਮਲਾ ਸਾਹਮਣੇ ਆ ਰਹੀ ਹੈ, ਜਿਥੇ ਪੁਲਿਸ ਨੂੰ ਵੱਡੀ ਸਫਲਤਾ ਮਿਲੀ । ਜਾਣਕਾਰੀ ਅਨੁਸਾਰ ਸਰਹੱਦੀ ਕਸਬਾ ਬਹਿਰਾਮਪੁਰ ਦੇ ਕੋਲ ਨਾਕੇਬੰਦੀ ਦੌਰਾਨ ਇੱਕ ਕਾਰ ਨੂੰ ਰੋਕਿਆ ਗਿਆ। ਇਸ ਕਾਰ 'ਚ 3 ਵਿਅਕਤੀ ਸਵਾਰ ਸੀ। ਜਿਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਘੇਰਾ ਬੰਦੀ ਹੋਣ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਦੋ ਤਿੰਨਾਂ ਦੀ ਤਲਾਸ਼ੀ ਕੀਤੀ ਗਈ ਤਾਂ ਇਨ੍ਹਾਂ ਕੋਲੋਂ 274 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਦੀ ਕੀਮਤ 2 ਕਰੋੜ ਰੁਪਏ ਦੱਸੀ ਜਾ ਰਹੀ ਹੈ ।

ਗ੍ਰਿਫਤਾਰ ਕੀਤੇ ਵਿਅਕਤੀਆਂ ਦਾ ਰਿਸ਼ਤਾ ਜੀਜੇ- ਸਾਲੇ ਦਾ ਹੈ ਜਦਕਿ ਇਨ੍ਹਾਂ ਦਾ ਇਕ ਹੋਰ ਸਾਥੀ ਵੀ ਸੀ ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਤੋਂ ਮਿਲੀ ਇਤਲਾਹ ਤਹਿਤ ਸਰਹੱਦੀ ਕਸਬਾ ਬਹਿਰਾਮਪੁਰ ਕੋਲੋਂ ਨਾਕੇਬੰਦੀ ਦੌਰਾਨ ਇਕ ਕਾਰ ਨੂੰ ਰੋਕਿਆ ਸੀ। ਜਿਸ 'ਚ ਜੀਜਾ ਸਾਲਾ ਤੇ ਉਨ੍ਹਾਂ ਦਾ ਇਕ ਸਾਥੀ ਸਵਾਰ ਸੀ ਜਦੋ ਇਨ੍ਹਾਂ ਨੂੰ ਰੋਕਿਆ ਤਾਂ ਨਸ਼ਾ ਤਸਕਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਜਦੋ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 247 ਗ੍ਰਾਮ ਹੈਰੋਇਨ ਬਰਾਮਦ ਹੋਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।