ਵੱਡੀ ਸਫ਼ਲਤਾ : BSF ਜਵਾਨਾਂ ਨੇ 5 ਕਿਲੋ ਹੈਰੋਇਨ ਸਰਹੱਦ ਤੋਂ ਕੀਤੀ ਬਰਾਮਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ BSF ਦੀ 144 ਬਟਾਲੀਅਨ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸਿਆ ਜਾ ਰਿਹਾ ਭਾਰਤ -ਪਾਕਿਸਤਾਨ ਸਰਹੱਦ ਤੋਂ ਜਵਾਨਾਂ ਨੂੰ 5 ਕਿਲੋ ਹੈਰੋਇਨ ਬਰਾਮਦ ਹੋਈ ਹੈ। BSF ਜਵਾਨ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਤਹਿਤ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਹੈਰੋਇਨ ਨੂੰ ਕਬਜ਼ੇ ਵਿੱਚ ਲੈ ਕੇ ਇਲਾਕੇ 'ਚ ਹੋਰ ਤਲਾਸ਼ੀ ਕੀਤੀ ਜਾ ਰਹੀ ਹੈ । ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਕਿ ਇਹ ਹੈਰੋਇਨ ਡਰੋਨ ਰਾਹੀਂ ਭਾਰਤ ਭੇਜੀ ਗਈ ਹੋ ਸਕਦੀ ਹੈ ਕਿਉਕਿ ਪਹਿਲਾਂ ਵੀ ਨਸ਼ਾ ਤਸਕਰਾਂ ਵਲੋਂ ਇਨ੍ਹਾਂ ਇਲਾਕਿਆਂ 'ਚ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਭੇਜੇ ਜਾਂਦੇ ਹਨ । ਫਿਲਹਾਲ BSF ਜਵਾਨਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।