ਵੱਡੀ ਸਫਲਤਾ: BSF ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ 5 ਪੈਕੇਟ ਹੈਰੋਇਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ-ਪਾਕਿਸਤਾਨ ਸਰਹੱਦ ਤੇ BSF ਦੇ ਜਵਾਨਾਂ ਨੇ 5 ਪੈਕੇਟ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ bsf ਵੱਲੋਂ ਕਰੀਬ ਡੇਢ ਦਰਜਨ ਰੌਂਦ ਫਾਇਰਿੰਗ ਵੀ ਕੀਤੀ ਗਈ। ਹੈਰੋਇਨ ਬਰਾਮਦ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਅਤੇ BSF ਵੱਲੋਂ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਦੀ 103 ਬਟਾਲੀਅਨ ਵੱਲੋਂ ਭਾਰਤ ਪਾਕਿਸਤਾਨ ਦੀ ਕੰਡਿਆਲੀ ਤਾਰ ਨੇੜੇ ਬੀ.ਓ.ਪੀ ਕਲਸ ਵਿਖੇ ਸਖ਼ਤੀ ਨਾਲ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਬੀ.ਐੱਸ.ਐੱਫ. ਨੇ 5 ਪੈਕੇਟ ਹੈਰੋਇਨ ਬਰਾਮਦ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ।

More News

NRI Post
..
NRI Post
..
NRI Post
..