ਵੱਡੀ ਸਫ਼ਲਤਾ: BSF ਵਲੋਂ ਤਲਾਸ਼ੀ ਦੌਰਾਨ 1 ਪੈਕਟ ਹੈਰੋਇਨ ਬਰਾਮਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤ -ਪਾਕਿਸਤਾਨ ਸਰਹੱਦ ਕੋਲ ਪੰਜਾਬ ਪੁਲਿਸ ਤੇ BSF ਵਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ 1 ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਪੁਲਿਸ ਤੇ BSF ਜਵਾਨਾਂ ਵਲੋਂ ਇਲਾਕੇ ਨੂੰ ਸੀਲ ਕਰਦੇ ਹੋਏ ਤਲਾਸ਼ੀ ਕੀਤੀ ਗਈ। ਇਸ ਦੌਰਾਨ ਰਾਜੋਕੇ ਇਲਾਕੇ ਵਿਚ 1 ਪੈਕਟ ਹੈਰੋਇਨ ਬਰਾਮਦ ਕੀਤੀ ਗਈ ।ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।