ਵੱਡੀ ਸਫ਼ਲਤਾ : ਹੈਰੋਇਨ ਦੀ ਵੱਡੀ ਖੇਪ ਸਮੇਤ ਪਿਉ -ਪੁੱਤ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ। ਜਿਸ ਦੀ ਅੰਤਰਰਾਸ਼ਟਰੀ ਕੀਮਤ 28 ਕਰੋੜ ਰੁਪਏ ਦੱਸੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪਛਾਣ ਬਨਵਿੰਦਰ ਸਿੰਘ ਤੇ ਸੁਖਚੈਨ ਸਿੰਘ ਦੇ ਰੂਪ ਵਿੱਚ ਹੋਈ । ਇਹ ਦੋਵੇ ਪਿਉ -ਪੁੱਤ ਹਨ ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇ ਪਿਉ- ਪੁੱਤ ਲੰਬੇ ਸਮੇ ਤੋਂ ਨਸ਼ੇ ਦੀ ਸਮਗਲਿੰਗ ਕਰਨ ਲਈ ਕਾਰ 'ਚ ਆਏ ਸੀ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਾਰ 'ਚੋ ਦੋਵੇ ਦੋਸ਼ੀਆਂ ਨੂੰ ਤਲਾਸ਼ੀ ਕਰਕੇ 4 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।