CIA ਸਟਾਫ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਹੇਰੋਇਨ ਸਮੇਤ ਇੱਕ ਤਸਕਰ ਕਾਬੂ

by nripost

ਫ਼ਿਰੋਜ਼ਪੁਰ (ਪਾਇਲ): ਦੱਸ ਦਇਏ ਕਿ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 1 ਕਿਲੋ 45 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸਦੇ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਿਸ ਸੰਬੰਧੀ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਕਿਲਚੇ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੀ ਐਸ.ਆਈ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਇਸ ਦੌਰਾਨ ਵਿਸ਼ੇਸ਼ ਮੁਖਬਰ ਤੋਂ ਸੂਚਨਾ ਮਿਲਣ 'ਤੇ ਕੁਲਦੀਪ ਨੂੰ ਪਿੰਡ ਕੁੰਡੇ ਨੂੰ ਜਾਂਦੀ ਸੜਕ 'ਤੇ ਨਾਕਾ ਲਗਾ ਕੇ ਕਾਬੂ ਕਰ ਲਿਆ ਗਿਆ। ਮੌਕੇ ’ਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 1 ਕਿਲੋ 45 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ (ਬਿਨਾਂ ਨੰਬਰੀ) ਵੀ ਬਰਾਮਦ ਕੀਤਾ ਗਿਆ। ਜਿਸ ਦੌਰਾਨ ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

More News

NRI Post
..
NRI Post
..
NRI Post
..