ਮੋਹਾਲੀ ਹਮਲਾ ਮਾਮਲੇ ‘ਚ ਪੁਲਿਸ ਦੀ ਵੱਡੀ ਕਾਮਯਾਬੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ 'ਚ ਹੋਏ ਗ੍ਰੇਨੇਡ ਹਮਲੇ 'ਚ ਪੁਲਿਸ ਨੂੰ ਇਕ ਹੋਰ ਵੱਡ ਕਾਮਯਾਬੀ ਮਿਲੀ ਹੈ। ਪੁਲਿਸ ਨੇ ਮੋਹਾਲੀ ਤੋਂ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੁੱਲਾ ਨਿਵਾਸੀ  ਨਿਸ਼ਾਨ ਸਿੰਘ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਪੁਲਿਸ ਫਰੀਦਕੋਟ ਵਾਸੀ ਨਿਸ਼ਾਨ ਸਿੰਘ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਵੱਲੋਂ ਸੂਬੇ ਭਰ ਵਿੱਚ ਸਖ਼ਤੀ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਥਾਂ-ਥਾਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਮੋਹਾਲੀ 'ਚ ਵਾਪਰੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਰੇਡ ਅਲਰਟ ਜਾਰੀ ਕਰ ਦਿੱਤਾ ਹੈ। ਰੇਲਵੇ ਸਟੇਸ਼ਨ, ਬੱਸ ਸਟੈਂਡ ਸਮੇਤ ਸਾਰੀਆਂ ਮਹੱਤਵਪੂਰਨ ਇਮਾਰਤਾਂ ਨੂੰ ਸਖ਼ਤ ਸੁਰੱਖਿਆ ਦੇ ਘੇਰੇ 'ਚ ਰੱਖਿਆ ਗਿਆ ਹੈ। ਇਸ ਦੇ ਨਾਲ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜਰ ਆਵੇ 'ਤੇ ਲੋਕ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

More News

NRI Post
..
NRI Post
..
NRI Post
..