ਵੱਡੀ ਸਫਲਤਾ : ਪੁਲਿਸ ਵੱਲੋਂ ਗੈਂਗਸਟਰ ਪੰਚਮ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਖ਼ਤਰਨਾਕ ਗੈਂਗਸਟਰ ਪੰਚਮ ਨੂਰ ਸਿੰਘ ਉਰਫ਼ ਪੰਚਮ ਨੂੰ 32 ਬੋਰ ਦੇ ਪਿਸਤੌਲ 'ਤੇ ਚਾਰ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੈਂਗਵਾਰ ਦੇ ਚੱਲਦਿਆਂ ਪੰਚਮ ਗੈਂਗ ਵੱਲੋਂ ਗੋਪਾਲ ਨਗਰ ਵਿਖੇ ਇੱਕ ਨੌਜਵਾਨ 'ਤੇ ਗੋਲੀ ਚਲਾਈ ਗਈ ਸੀ ਪਰ ਗੋਲੀ ਆਪਣੇ ਨਿਸ਼ਾਨੇ ਤੋਂ ਖੁੰਝ ਗਈ 'ਤੇ ਇੱਕ ਹੋਰ ਨੌਜਵਾਨ, ਜੋ ਆਪਣੇ ਪਰਿਵਾਰ ਨਾਲ ਜਾ ਰਿਹਾ ਸੀ, ਇਸ ਦੀ ਲਪੇਟ ਵਿੱਚ ਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪੰਚਮ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦਕਿ ਉਹ ਫਰਾਰ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪੰਚਮ ਲਈ ਸ਼ਿਕੰਜਾ ਕੱਸਦਿਆਂ ਉਸ ਨੂੰ ਫੜਨ ਲਈ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ ਸਮੇਤ ਕਈ ਸੂਬਿਆਂ ਵਿੱਚ ਛਾਪੇਮਾਰੀ ਕੀਤੀ । ਇੱਕ ਇਤਲਾਹ ਦੇ ਆਧਾਰ 'ਤੇ ਪੁਲਿਸ ਨੇ ਉਸ ਨੂੰ ਸ਼ਹਿਰ ਦੇ ਬਾਹਰਵਾਰ.32 ਬੋਰ ਦੇ ਇਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ।

More News

NRI Post
..
NRI Post
..
NRI Post
..