ਵੱਡੀ ਸਫਲਤਾ : ਕਾਰ ’ਚੋਂ ਵੱਡੀ ਮਾਤਰਾ ’ਚ ਅਸਲਾ ਬਰਾਮਦ,4 ਅੱਤਵਾਦੀ ਗ੍ਰਿਫਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਪੁਲਿਸ ਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ’ਚੋਂ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ’ਚ ਅਸਲਾ ਵੀ ਬਰਾਮਦ ਹੋਇਆ ਹੈ। ਫੜੇ ਗਏ ਅੱਤਵਾਦੀ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ 'ਚ ਸਨ, ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਅੱਤਵਾਦੀਆਂ ਕੋਲੋਂ ਗੋਲਾ-ਬਾਰੂਦ, ਗੋਲੀਆਂ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ। ਬਸਤਾੜਾ ਟੋਲ ਪਲਾਜ਼ਾ ਤੋਂ ਚਾਰੋਂ ਅੱਤਵਾਦੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਸਾਰੇ ਇਨੋਵਾ ਕਾਰ ’ਚ ਸਵਾਰ ਹੋ ਕੇ ਪੰਜਾਬ ਤੋਂ ਦਿੱਲੀ ਵੱਲ ਜਾ ਰਹੇ ਸੀ।