ਵੱਡੀ ਸਫ਼ਲਤਾ : 6 ਬੱਚਿਆਂ ਦੀ ਮਾਂ ਹੈਰੋਇਨ ਸਮੇਤ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ 6 ਬੱਚਿਆਂ ਦੀ ਮਾਂ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਸੂਚਨਾ ਮਿਲਣ 'ਤੇ ਟਰੈਪ ਲਾ ਕੇ ਇਸ ਮਹਿਲਾ ਨੂੰ ਕਾਬੂ ਕੀਤਾ ਹੈ । ਦੋਸ਼ੀ ਔਰਤ ਦੀ ਪਛਾਣ ਮਹਿੰਦਰ ਸਿੰਘ ਜ਼ਿਲ੍ਹਾ ਲੁਧਿਆਣਾ ਦੇ ਰੂਪ 'ਚ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਮਹਿਲਾ ਦੇ ਪਤੀ ਦੀ 20 ਸਾਲ ਪਹਿਲਾ ਹੀ ਮੌਤ ਹੋ ਗਈ ਸੀ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਹਿਲਾ ਤੇ ਪਹਿਲਾ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਜਿਸ 'ਚ ਜੇਲ੍ਹ ਵੀ ਜਾ ਚੁੱਕੀ ਹੈ।