ਵੱਡੀ ਸਫ਼ਲਤਾ : 1 ਕਿਲੋ ਹੈਰੋਇਨ ਤੇ 27 ਲੱਖ ਦੀ ਡਰੱਗ ਮਨੀ ਸਮੇਤ ਵਿਅਕਤੀ ਕਾਬੂ…

by jaskamal

ਨਿਊਜ਼ ਡੈਸਕ ( ਰਿੰਪੀ ਸ਼ਰਮਾ) : ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ ਹੈਰੋਇਨ ਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇੱਕ ਬਿਨਾਂ ਨੰਬਰ ਤੋਂ ਗੱਡੀ ਵੀ ਬਰਾਮਦ ਕੀਤੀ ਹੈ । ਫਿਲਹਾਲ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਅਜਿਹੀ ਮੁਹਿੰਮ ਅਪਰਾਧ ਦੀ ਇਸ ਸਪਲਾਈ ਚੈਨ ਨੂੰ ਤੋੜਨ 'ਚ ਮਦਦ ਕਰੇਗੀ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ੇ ਨੂੰ ਖ਼ਤਮ ਕਰਨ ਲਈ ਪੁਲਿਸ ਨੂੰ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ ।