ਵੱਡੀ ਸਫ਼ਲਤਾ : ਪੁਲਿਸ ਨੇ ਹਥਿਆਰਾਂ ਸਮੇਤ 10 ਬਦਮਾਸ਼ਾਂ ਨੂੰ ਕੀਤਾ ਗ੍ਰਿਫ਼ਤਾਰ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਹਥਿਆਰਾਂ ਸਮੇਤ 10 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਬਦਮਾਸ਼ ਐਂਬੂਲੈਸ ਵਿੱਚ ਹਥਿਆਰਾਂ ਨਾਲ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਸਨ ।ਪੁਲਿਸ ਨੇ ਹਥਿਆਰਾਂ ਸਮੇਤ ਇਨ੍ਹਾਂ ਨੂੰ ਕਾਬੂ ਕੀਤਾ ਹੈ ।ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।ਦੱਸ ਦਈਏ ਕਿ ਸਮਾਜ ਸੇਵੀ ਸੰਸਥਾ ਵਲੋਂ ਮੁਹਈਆ ਕਰਵਾਈ ਗਈ। ਐਂਬੂਲੈਸ ਲੋਕਾਂ ਦੇ ਮੁਸ਼ਕਲ ਸਮੇ ਵਿੱਚ ਮਦਦ ਲਈ ਹੁੰਦੀ ਹੈ ਪਰ ਐਂਬੂਲੈਸ ਦੀ ਆੜ 'ਚ ਅਕਸਰ ਹੀ ਸ਼ਰਾਰਤੀ ਅਨਸਰਾਂ ਵਲੋਂ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ।

ਜ਼ਿਕਰਯੋਗ ਹੈ ਕਿ ਤਲਵੰਡੀ ਸਾਬੋ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਸਾਬੋ ਵਿਖੇ ਸੁਰਤੀਆਂ ਪੈਲੇਸ ਕੋਲ ਬੰਦ ਪਏ ਢਾਬੇ ਪਿੱਛੇ ਕੁਝ ਲੋਕ ਐਂਬੂਲੈਸ 'ਚ ਹਥਿਆਰਾਂ ਸਮੇਤ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਹਨ ।ਇਸ ਸੂਚਨਾ ਤੋਂ ਬਾਅਦ ਪੁਲਿਸ ਨੇ ਆਪਣੀ ਟੀਮ ਨਾਲ ਮਿਲ ਕੇ ਛਾਪੇਮਾਰੀ ਕੀਤੀ ਤੇ ਇਨ੍ਹਾਂ ਨੂੰ ਕਾਬੂ ਕਰ ਲਿਆ ।ਪੁਲਿਸ ਅਧਿਕਾਰੀਆਂ ਵਲੋਂ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।