ਵੱਡੀ ਸਫਲਤਾ : 2 ਔਰਤਾਂ ਨੂੰ ਡਰੱਗ ਮਨੀ ਸਣੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਨੇ ਦੋ ਜਨਾਨੀਆਂ ਨੂੰ 1 ਲੱਖ 20 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕਰਕੇ ਦੋਵਾਂ ਜਨਾਨੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਬ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਦੇ ਨਾਲ ਮੁਖਬਰ ਦੀ ਇਤਲਾਹ ’ਤੇ ਪਿੰਡ ਜੋੜਾ ਛੱਤਰਾਂ ’ਚ ਦੋਸ਼ਣ ਰੇਖਾ ਪਤਨੀ ਸੁਰੇਸ਼ ਕੁਮਾਰ ਦੇ ਘਰ ਛਾਪੇਮਾਰੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਦੋਸ਼ਣ ਜਨਾਨੀ ਨੂੰ 1,08000 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ, ਜਦਕਿ ਦੋਸ਼ਣ ਰਾਣੀ ਪਤਨੀ ਰਿੰਕੂ ਦੇ ਘਰ ਰੇਡ ਕਰਕੇ ਉਸ ਨੂੰ 12000 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..