ਵੱਡੀ ਸਫ਼ਲਤਾ : ਪੁਲਿਸ ਨੇ ਖਤਰਨਾਕ ਹਥਿਆਰਾਂ ਦੀ ਖੇਪ ਕੀਤੀ ਬਰਾਮਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਣ ਪੰਜਾਬ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ ਤੇ ਲਗਾਮ ਕੱਸੀ ਜਾ ਰਹੀ ਹੈ। ਇਸ ਲਈ ਪੁਲਿਸ ਵਲੋਂ ਲਗਾਤਾਰ ਸ਼ੱਕੀ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੋਹਾਲੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਮੋਹਾਲੀ ਪੁਲਿਸ ਨੇ 20 ਤੋਂ ਵੱਧ ਪਿਸਤੌਲ ਤੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। SSP ਵਿਵੇਕ ਨੇ ਦੱਸਿਆ ਕਿ 20 ਤੋਂ ਵੱਧ ਪਿਸਤੌਲ ਤੇ ਖਤਰਨਾਕ ਹਥਿਆਰ ਬਰਾਮਦ ਕੀਤੇ ਹਨ। ਨਾਜਾਇਜ਼ ਹਥਿਆਰ ਦੀ ਤਸਕਰੀ ਮੱਧ ਪ੍ਰਦੇਸ਼ ਤੋਂ ਕੀਤੀ ਜਾ ਰਹੀ ਹੈ । ਇਸ ਮਾਮਲੇ ਵਿੱਚ ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ । ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪਛਾਣ ਅਨਿਲ ਤੇ ਅਨਵਰ ਦੇ ਰੂਪ 'ਚ ਹੋਈ ਹੈ। ਜਿਨ੍ਹਾਂ ਤੇ ਪਹਿਲਾ ਵੀ ਕਈ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਦਾ 5 ਦਿਨਾਂ ਦਾ ਰਿਮਾਂਡ ਲਿਆ ਹੈ ।