ਦੁਕਾਨਦਾਰਾਂ ਲਈ ਵੱਡੀ ਚੇਤਾਵਨੀ : ਬੀੜੀ, ਸਿਗਰਟ ਵੇਚਣ ਵਾਲੇ ਹੋ ਜਾਣ ਸਾਵਧਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ ਨੂੰ ਪੰਜ ਦਰਿਆ ਦੀ ਧਰਤੀ ਕਿਹਾ ਜਾਂਦਾ ਹੈ ਪਰ ਇੱਥੇ ਹੁਣ ਨਸ਼ਿਆਂ ਦਾ 6ਵਾਂ ਦਰਿਆ ਵਗਣ ਲੱਗ ਪਿਆ। ਇਸ ਨਸ਼ੇ ਕਾਰਨ ਪੰਜਾਬ ਦੀ ਜਵਾਨੀ ਦਾ ਭਵਿੱਖ ਖ਼ਤਰੇ 'ਚ ਹੈ । ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਹੁਣ ਜ਼ਿਲ੍ਹਾ ਸੰਗਰੂਰ ਵਿਖੇ ਗ੍ਰਾਮ ਪੰਚਾਇਤ ਝਾੜੋ ਤੇ ਪਿੰਡ ਦੇ ਸਾਰੇ ਨੌਜਵਾਨਾਂ ਵਲੋਂ ਨਸ਼ਾ ਖਤਮ ਕਰਨ ਲਈ ਵੱਡਾ ਫੈਸਲਾ ਲਿਆ ਗਿਆ।

ਉਨ੍ਹਾਂ ਨੇ ਕਿਹਾ ਕਿ ਪਿੰਡ ਦੀਆਂ ਦੁਕਾਨਾਂ 'ਤੇ ਤੰਬਾਕੂ, ਬੀੜੀ, ਸਿਗਰਟ ਆਦਿ 1 ਜਨਵਰੀ ਤੋਂ ਬੰਦ ਕੀਤਾ ਜਾ ਰਿਹਾ ਹੈ। ਇਸ ਫੈਸਲੇ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰ ਨੂੰ 5 ਹਜ਼ਾਰ ਰੁਪਏ ਜੁਰਮਾਨਾ ਤੇ ਕੁਝ ਦਿਨਾਂ ਲਈ ਦੁਕਾਨ ਬੰਦ ਰਹੇਗੀ । ਜ਼ਿਕਰਯੋਗ ਹੈ ਕਿ ਪੰਜਾਬ 'ਚ ਰੋਜ਼ਾਨਾ ਹੀ ਨਸ਼ੇ ਕਾਰਨ ਕਿਸੇ ਨਾਲ ਕਿਸੇ ਨੌਜਵਾਨ ਦੀ ਮੌਤ ਹੁੰਦੀ ਹੈ । ਨਸ਼ੇ ਦਾ ਜ਼ਿਆਦਾ ਅਸਰ ਸਕੂਲਾਂ ,ਕਾਲਜਾਂ 'ਚ ਦੇਖਣ ਨੂੰ ਮਿਲ ਰਿਹਾ ਹੈ ।