ਵੱਡੀ ਘਟਨਾ : ਪਹਿਲਾ ਪਤਨੀ ਸਮੇਤ ਵੱਢਿਆ ਸਹੁਰਾ ਪਰਿਵਾਰ, ਫਿਰ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ 'ਚ ਇਕ ਸ਼ਖਸ ਨੇ ਆਪਣੇ ਸਹੁਰੇ ਪਰਿਵਾਰ ਦੇ ਘਰ ਜਾ ਕੇ ਪਹਿਲਾਂ ਪਰਿਵਾਰਕ ਮੈਂਬਰਾਂ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਤੇ ਫਿਰ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਗੁਰਮੁਖ ਸਿੰਘ ਦੀ ਪਤਨੀ ਇਕ ਦਿਨ ਪਹਿਲਾਂ ਹੀ ਆਪਣੇ ਪੇਕੇ ਘਰ ਗਈ ਸੀ।

ਗੁਰਮੁਖ ਸਿੰਘਆਪਣੇ ਸਹੁਰਿਆਂ ਦੇ ਘਰ ਗਿਆ ਤੇ ਉੱਥੇ ਆਪਣੇ ਸਹੁਰੇ ਪਰਿਵਾਰ 'ਤੇ ਤਲਵਾਰ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਪੁਲਿਸ ਵਲੋਂ ਘਟਨਾ ਦੀ ਅਗੇ ਦੀ ਕਰਵਾਈ ਕੀਤੀ ਜਾ ਰਹੀ ਹੈ। ਜਖ਼ਮੀਆਂ ਨੂੰ ਹਸਪਤਾਲ 'ਚ ਦਾਖਿਲ ਕਰਵਾਈਆਂ ਗਿਆ ਹੈ।