
ਛਪਰਾ (ਰਾਘਵ) : ਬਿਹਾਰ 'ਚ ਸਾਰਨ ਜ਼ਿਲੇ ਦੇ ਮੁਫਾਸਿਲ ਥਾਣਾ ਖੇਤਰ 'ਚ ਮੰਗਲਵਾਰ ਦੇਰ ਸ਼ਾਮ ਅਪਰਾਧੀਆਂ ਨੇ ਗੋਦਰੇਜ ਸ਼ੋਅਰੂਮ ਦੇ ਮਾਲਕ ਅਤੇ ਉਸ ਦੇ ਚਚੇਰੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਅਮਰੇਂਦਰ ਕੁਮਾਰ ਸਿੰਘ (45) ਵਾਸੀ ਉਮਾਨਗਰ ਮੁਹੱਲਾ ਅਤੇ ਉਸ ਦੇ ਚਚੇਰੇ ਭਰਾ ਸ਼ੰਭੂ ਨਾਥ ਸਿੰਘ ਵਾਸੀ ਈਸੂਪੁਰ ਖੇਤਰ ਨੂੰ ਦੇਰ ਸ਼ਾਮ ਅਪਰਾਧੀਆਂ ਨੇ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਦੋਵਾਂ ਨੂੰ ਇਲਾਜ ਲਈ ਸਦਰ ਹਸਪਤਾਲ ਲੈ ਗਏ, ਜਿੱਥੇ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਉਧਰ, ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਗਿਆ ਹੈ।
More News
NRI Post
NRI Post