ਬਿਕਰਮ ਮਜੀਠਿਆ ਨੂੰ ਮੋਹਾਲੀ ਅਦਾਲਤ ਵੱਲੋਂ ਝਟਕਾ, ਅਗਾਊਂ ਜ਼ਮਾਨਤ ਅਰਜ਼ੀ ਖਾਰਜ

by jaskamal

ਨਿਊਜ਼ ਡੈਸਕ (ਜਸਕਮਲ) : ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਮਾਮਲੇ 'ਚ ਮਜੀਠੀਆ ਦੇ ਵਕੀਲਾਂ ਤੇ ਸਰਕਾਰ ਵਲੋਂ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਦੌਰਾਨ ਅਦਾਲਤ ਸਾਹਮਣੇ ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਬਹਿਸ ਮੁਕੰਮਲ ਹੋ ਗਈ ਸੀ ਤੇ ਅਦਾਲਤ ਨੇ ਇਸ ਮਾਮਲੇ 'ਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਤੇ ਹੁਣ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਗਿਆ ਹੈ ਅਤੇ ਅਦਾਲਤ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦਾ ਰੁਖ ਕੀਤਾ ਸੀ। ਬੀਤੇ ਦਿਨ 23 ਦਸੰਬਰ ਨੂੰ ਮਜੀਠੀਆ ਨੇ ਮੋਹਾਲੀ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ 'ਚ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਪੂਰੇ ਰਿਕਾਰਡ ਸਮੇਤ ਪੇਸ਼ ਹੋਣ ਲਈ ਕਿਹਾ ਗਿਆ ਸੀ।