ਸਿੱਧੂ ਦੇ ਮਾਤਾ – ਪਿਤਾ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਕਰਮ ਸਿੰਘ ਮਜੀਠੀਆ ਅਜੇ ਪਿੰਡ ਮੂਸਾ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮਿਲਣ ਲਈ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਧੂ ਦੀ ਕਟੌਤੀ ਦਾ ਪ੍ਰਚਾਰ ਕਰਨ ਵਾਲਿਆਂ 'ਤੇ ਕਾਰਵਾਈ ਕੀਤੀ ਜਾਵੇਗੀ। ਮਜੀਠੀਆ ਨੇ ਕਿਹਾ ਕਿ ਸਿੱਧੂ ਦੇ ਮਾਪਿਆਂ ਸਮੇਤ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਬੜਾ ਦੁਖਦਾਈ ਹਾਦਸਾ ਹੋਇਆ ਸੀ ਕਿਉਕਿ ਸਿੱਧੂ ਨੇ ਛੋਟੀ ਉਮੇ ਵਿੱਚ ਹੀ ਪੰਜਾਬ ਦਾ ਨਾਂ ਰੋਸ਼ਨ ਕੀਤਾ ਸੀ। ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਮੈ ਤੇ ਬਲਵੰਤ ਸਿੰਘ ਰਾਜੋਆਣਾ ਜੇਲ੍ਹ ਵਿੱਚ ਇਕੱਠੇ ਹੀ ਸੀ ਤੇ ਮੈ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਇਆ ਹਾਂ ਕਿਉਕਿ ਸਿੱਧੂ ਦੇ SYL ਗੀਤ ਵਿੱਚ ਰਾਜੋਆਣਾ ਦਾ ਜ਼ਿਕਰ ਹੋਇਆ ਸੀ।