ਬਿਕਰਮ ਸਿੰਘ ਮਜੀਠੀਆ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਬਿਕਰਮ ਮਜੀਠੀਆ ਨੇ ਕਿਹਾ ਕਿ ਛੱਲਾ ਮੁੜ ਕੇ ਨਹੀਂ ਆਇਆ। ਉਨ੍ਹਾਂ ਨੇ ਕਿਹਾ ਜਦੋ ਵੀ ਚੰਨੀ ਵਾਪਸ ਆਵੇਗਾ ਤਾਂ ਮੈ ਇਕ ਵੀਡੀਓ ਜਾਰੀ ਕਰਾਂਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਕ ਪਰਿਵਾਰ 'ਚੋ ਇਕ ਉਮੀਦਵਾਰ ਵਾਲਾ ਫੈਸਲਾ ਸਹੀ ਕੀਤਾ ਹੈ ਤੇ ਮੈ ਇਸ ਫੈਸਲੇ ਦਾ ਸਵਾਗਤ ਕਰਦਾ ਹੈ। ਉਨ੍ਹਾਂ ਨੇ ਆਪ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਐਕਸਾਈਜ਼ ਪਾਲਿਸੀ ਵਿੱਚ ਵੀ ਵੱਡਾ ਘਪਲਾ ਕੀਤਾ ਜਾ ਰਿਹਾ ਹੈ। ਇਸ ਲਈ ਪੰਜਾਬ ਵਿੱਚ ਵੀ ਦਿੱਲੀ ਦੀ ਪੋਲਿਸੀ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕੇਜਰੀਵਾਲ ਪਹਿਲਾ ਪੰਜਾਬ ਨਾਲ ਕੀਤੇ ਵਾਅਦੇ ਪੂਰੇ ਕਰਨ, ਫਿਰ ਹਿਮਾਚਲ ਨਾਲ ਵਾਅਦੇ ਕਰਨ।