ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਵੱਲੋਂ ਨਾਮਜ਼ਦਗੀ ਕਾਗਜ਼ ਕੀਤੇ ਗਏ ਦਾਖਲ

by jagjeetkaur

ਭਾਰਤੀ ਜਨਤਾ ਪਾਰਟੀ ਦੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਹੰਸ ਰਾਜ ਹੰਸ ਵੱਲੋਂ ਅੱਜ ਨਾਮਜਦਗੀ ਕਾਗਜ਼ ਦਾਖਲ ਕੀਤੇ ਗਏ। ਇਸ ਮੌਕੇ ਕੇਂਦਰੀ ਜਲ ਸਰੋਤ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵੀ ਮੌਜੂਦ ਰਹੇ।

ਇਸ ਦੇ ਨਾਲ ਹੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਭਲਕੇ 10 ਮਈ ਨੂੰ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਉਨ੍ਹਾਂ ਦੇ ਨਾਲ ਰਹਿਣਗੇ। ਇਸੇ ਤਰ੍ਹਾਂ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਬਠਿੰਡਾ ਲੋਕ ਸਭਾ ਸੀਟ ਤੋਂ ਪਰਮਪਾਲ ਕੌਰ ਸਿੱਧੂ, ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 13 ਮਈ ਨੂੰ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦੱਸ ਦੇਈਏ ਕਿ ਉਮੀਦਵਾਰ 14 ਮਈ ਤੱਕ ਹੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਪੰਜਾਬ ਵਿੱਚ ਵੋਟਿੰਗ 1 ਜੂਨ ਨੂੰ ਹੋਵੇਗੀ।

More News

NRI Post
..
NRI Post
..
NRI Post
..