ਚੋਣ ਪ੍ਰਚਾਰ ਦੌਰਾਨ BJP ਉਮੀਦਵਾਰ ਦੀ ਕਾਰ ‘ਤੇ ਹਮਲਾ, ਜ਼ਖਮੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਦੇ ਮਾਹੌਲ ਦੌਰਾਨ ਲੁਧਿਆਣਾ ਦੇ ਗਿੱਲ ਹਲਕੇ ਤੋਂ ਭਾਜਪਾ ਉਮੀਦਵਾਰ ਸੁੱਚਾ ਰਾਮ ਲੱਧੜ ਉੱਤੇ ਹਮਲਾ ਹੋਣ ਕਾਰਨ ਜ਼ਖਮੀ ਹੋ ਗਏ ਹਨ। ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਉਨ੍ਹਾਂ ਦੀ ਕਾਰ 'ਤੇ ਹਮਲਾ ਕਰਨ ਤੋਂ ਬਾਅਦ ਜ਼ਖਮੀ ਹੋ ਗਏ ਅਤੇ ਹਸਪਤਾਲ 'ਚ ਭਰਤੀ ਹੋ ਗਏ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਲੁਧਿਆਣਾ ਵਿੱਚ ਆਪਣੇ ਹਲਕੇ ਦੇ ਇੱਕ ਪਿੰਡ ਤੋਂ ਚੋਣ ਪ੍ਰਚਾਰ ਕਰਕੇ ਵਾਪਸ ਆ ਰਹੇ ਸਨ।

ਘਟਨਾ ਵਾਲੀ ਥਾਂ ਦੇ ਇਕ ਪੁਲਿਸ ਅਧਿਕਾਰੀ ਨੇ ਫ਼ੋਨ 'ਤੇ ਦੱਸਿਆ ਕਿ ਕੁਝ ਲੋਕਾਂ ਨੇ ਲੱਧਰ ਦੀ ਕਾਰ 'ਤੇ ਇੱਟਾਂ ਅਤੇ ਸੁੱਟੀਆਂ ਨਾਲ ਹਮਲਾ ਹੋਇਆ ਹੈ, ਜਿਸ ਕਾਰ ਉਹ ਜ਼ਖ਼ਮੀ ਹੋ ਗਏ। ਲੱਧੜ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ