ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਦੇ ਬੇਲਾਰੀ ਵਿੱਚ ਇਕ ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਯੁਵਾ ਮੋਰਚਾ ਕਾਰਜਕਾਰੀ ਪ੍ਰਵੀਨ ਨੇਤਰੁ ਬੇਲਾਰੀ ਵਿੱਚ ਪੋਲਟਰੀ ਦੀ ਦੁਕਾਨ ਚਲਾਉਂਦੇ ਹਨ। ਜਦੋ ਉਹ ਦੁਕਾਨ ਬੰਦ ਕਰਕੇ ਘਰ ਜਾ ਰਹੇ ਸੀ ਤਾ ਪਿੱਛੇ ਤੋਂ ਬਾਈਕ 'ਤੇ ਆਏ ਹਮਲਾਵਰਾਂ ਨੇ ਉਸ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ।


ਹਾਲਾਂਕਿ ਪੁਲਿਸ ਅਜੇ ਤੱਕ ਕਤਲ ਦੇ ਕਰਨਾ ਦਾ ਪਤਾ ਨਹੀਂ ਲੱਗਾ ਸਕੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਚ ਕਰ ਰਹੀ ਹੈ। ਮੁੱਖ ਮੰਤਰੀ ਬਸਵਰਾਜ ਬੋਸਈ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕਾਤਲਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਭਾਜਪਾ ਆਗੂ ਦੀ ਲਾਸ਼ ਨੂੰ ਹਸਪਤਾਲ ਵਿੱਚ ਰੱਖਿਆ ਗਿਆ ਹੈ। ਜਿੱਥੇ ਪੁਲਿਸ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਗਿਆ ਹੈ।

CM ਬਸਵਰਾਜ ਬੋਸਈ ਨੇ ਕਿਹਾ ਕਿ 'ਦੱਖਣੀ ਕੰਨੜ ਜਿਲ੍ਹੇ ਸੁਲਿਆ ਦੇ ਭਾਜਪਾ ਵਰਕਰ ਪ੍ਰਵੀਨ ਨੇਤਾ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੀ ਕਾਤਲਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖਤ ਸਜ਼ਾ ਦਿੱਤੀ ਜਾਵੇਗੀ, ਉਨ੍ਹਾਂ ਨੇ ਕਿਹਾ ਪ੍ਰਮਾਤਮਾ ਭਾਜਪਾ ਆਗੂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ।

ਪੁਲਿਸ ਸੁਪਰਡੈਂਟ ਹਰਸ਼ੀਕੇਸ਼ ਭਗਵਾਨ ਸੋਨਾਵਣੇ ਨੇ ਕਿਹਾ ਕਿ ਜਾਚ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਇਸ ਘਟਨਾ ਤੋਂ ਬਾਅਦ ਭਾਜਪਾ ਤੇ ਹਿੰਦੂ ਸੰਗਠਨਾਂ ਨੇ ਹਸਪਤਾਲ ਦੇ ਸਾਹਮਣੇ ਪ੍ਰਦਸ਼ਨ ਕੀਤਾ ਜਾ ਰਿਹਾ ਹੈ।