ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ਨੇ ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ ਬਾਹਰ ਕੱਢੀ ਇਨਸਾਫ਼ ਯਾਤਰਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਧਾਨ ਸਭਾ ਚੋਣਾਂ ਦੀ ਗਿਣਤੀ ਦੌਰਾਨ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਦੇ ਜਿੱਤਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ਅਤੇ ਭੰਡਾਰੀ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਭਾਜਪਾਈਆਂ ਨੇ ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਨੂੰ ਕੇਸ ਵਿਚ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਮੰਗ-ਪੱਤਰ ਦਿੱਤਾ।

ਪ੍ਰਦਰਸ਼ਨ ਦੌਰਾਨ ਵਿਧਾਇਕ ਹੈਨਰੀ ਦੇ ਦਫ਼ਤਰ ਦੇ ਸਾਹਮਣਿਓਂ ਲੰਘਦਿਆਂ ਕਿਸ਼ਨ ਲਾਲ ਸ਼ਰਮਾ ਨੇ ਕਿਹਾ ਕਿ ਨਾਰਥ ਹਲਕਾ ਗੁੰਡਾਗਰਦੀ ਦਾ ਗੜ੍ਹ ਬਣ ਚੁੱਕਾ ਹੈ, ਜਿਸ ਤਰ੍ਹਾਂ ਇਕ ਹਿੰਦੂ ਆਗੂ 'ਤੇ ਭਗਵਾ ਕੱਪੜੇ ਪਹਿਨਣ ਨੂੰ ਲੈ ਕੇ ਮਜ਼ਾਕ ਬਣਾ ਕੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਤੋਂ ਤੁਸੀਂ ਆਪ ਅੰਦਾਜ਼ਾ ਲਾ ਸਕਦੇ ਹੋ ਕਿ ਆਉਣ ਵਾਲੇ 5 ਸਾਲਾਂ ਵਿਚ ਨਾਰਥ ਹਲਕੇ 'ਚ ਆਮ ਆਦਮੀ ਦੀ ਕੀ ਦੁਰਦਸ਼ਾ ਹੋਵੇਗੀ?

ਇਸ ਦੌਰਾਨ ਏ. ਸੀ. ਪੀ. ਸੁਖਜਿੰਦਰ ਸਿੰਘ ਖੁਦ ਮੌਕੇ 'ਤੇ ਪੁੱਜੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਦੂਜੇ ਪਾਸੇ ਪੀੜਤ ਭਾਜਪਾ ਆਗੂ ਨੇ ਪੁਲਸ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਟਾਲਮਟੋਲ ਕਰ ਰਹੀ ਹੈ।