BJP ਨੂੰ ਸਿਆਸੀ ਦਖ਼ਲ-ਅੰਦਾਜ਼ੀ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ: Congress

by jaskamal

ਨਿਊਜ਼ ਡੈਸਕ : ਕਾਂਗਰਸ ਨੇ ਅੱਜ ਭਾਜਪਾ ਸਰਕਾਰ ’ਤੇ ਸਿਆਸੀ ਦਖ਼ਲ-ਅੰਦਾਜ਼ੀ ਕਰਨ ਅਤੇ ਸਿਆਸੀ ਕਾਰਕੁਨਾਂ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਜਾਣ ਤੋਂ ਰੋਕਣ ਦਾ ਦੋਸ਼ ਲਾਉਂਦਿਆਂ ਇਸ ਦਾ ਖ਼ਮਿਆਜ਼ਾ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਲਗਾਤਾਰ ਤੀਜੇ ਦਿਨ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਪੁੱਛਗਿਛ ਕੀਤੀ ਗਈ।

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ, ਅਜੈ ਮਾਕਨ ਅਤੇ ਮੁਕੁਲ ਵਾਸਨਿਕ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ‘‘ਬੱਸ ਬਹੁਤ ਹੋ ਗਿਆ।’’