BJP ਨੇ Captain Amrinder ਤੋਂ ਕੀਤਾ ਕਿਨਾਰਾ, MC ਚੋਣਾਂ ਇਕੱਲੇ ਲੜਨ ਦੀ ਤਿਆਰੀ

by jaskamal

ਨਿਊਜ਼ ਡੈਸਕ : ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਭਾਜਪਾ ਹੁਣ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਪੰਜਾਬ 'ਚ ਚੋਣਾਂ ਨਹੀਂ ਲੜੇਗੀ। ਸੰਗਰੂਰ ਲੋਕ ਸਭਾ ਸੀਟ 'ਤੇ ਉਪ ਚੋਣਾਂ ਤੇ 4 ਨਿਗਮਾਂ ਦੀਆਂ ਚੋਣਾਂ ਭਾਜਪਾ ਇਕੱਲੇ ਲੜ ਰਹੀ ਹੈ। ਅੱਜ ਚੰਡੀਗੜ੍ਹ 'ਚ ਚੋਣਾਂ ਨੂੰ ਲੈ ਕੇ ਮੀਟਿੰਗ ਹੋਈ, ਜਿਸ ਵਿਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਹਿ-ਇੰਚਾਰਜ ਨਰਿੰਦਰ ਰੈਨਾ ਤੇ ਦੁਸ਼ਯੰਤ ਗੌਤਮ ਹਾਜ਼ਰ ਸਨ।

ਇਸ ਦੌਰਾਨ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਕਿਹਾ ਕਿ ਇਸ ਵਾਰ ਭਾਜਪਾ ਇਕੱਲਿਆਂ ਚੋਣ ਲੜਨ ਲਈ ਤਿਆਰ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਦੀ ਲੀਡਰਸ਼ਿਪ ਜੋ ਵੀ ਫੈਸਲਾ ਕਰੇਗੀ, ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਸੰਗਰੂਰ ਲੋਕ ਸਭਾ ਸੀਟ ਤੋਂ ਦੂਜੀ ਵਾਰ ਸੰਸਦ ਮੈਂਬਰ ਰਹੇ ਭਗਵੰਤ ਮਾਨ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਕਾਰਨ ਸੰਗਰੂਰ ਲੋਕ ਸਭਾ ਸੀਟ ਦੀ ਚੋਣ ਜਲਦ ਹੀ ਕਰਵਾਈ ਜਾਵੇਗੀ।