ਭਾਜਪਾ ਯੂਥ ਵਿੰਗ ਦੇ ਮੈਬਰ ਨੇ ਕੀਤੀ ਖ਼ੁਦਕੁਸ਼ੀ, ਪੋਸਟ ਪਾ ਕੀਤੇ ਵੱਡੇ ਖ਼ੁਲਾਸੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਤਿਹਗ੍ਹੜ ਸਾਹਿਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਅਮਲੋਹ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਦੇ ਕਰੀਬੀ ਰਹੇ ਯੂਥ ਵਿੰਗ ਦੇ ਮੈਬਰ ਸ਼ਰਨ ਭੱਟੀ ਨੇ ਖ਼ੁਦਕੁਸ਼ੀ ਕਰ ਲਈ । ਦੱਸਿਆ ਜਾ ਰਿਹਾ ਸ਼ਰਨ ਭੱਟੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਜੀਵਨ ਲੀਲਾ ਖ਼ਤਮ ਕੀਤੀ ਹੈ। ਉਸ ਨੇ ਖ਼ੁਦਕੁਸ਼ੀ ਦਾ ਕਾਰਨ ਵਾਪਰ ਵਿੱਚ ਸਾਥੀਆਂ ਤੇ ਕੁਝ ਦੋਸਤਾਂ ਵਲੋਂ ਕੀਤਾ ਧੋਖਾ ਦੱਸਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਜਾਣਕਾਰੀ ਅਨੁਸਾਰ ਸ਼ਰਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਪੋਸਟ ਸਾਂਝੀ ਕਰਕੇ ਦੱਸਿਆ ਕਿ ਵਾਪਰ 'ਚ ਉਸ ਦੇ ਸਾਥੀਆਂ ਤੇ ਦੋਸਤਾਂ ਨੇ ਉਸ ਨੂੰ ਕਾਫੀ ਸਮੇ ਤੋਂ ਪ੍ਰੇਸ਼ਾਨ ਕੀਤਾ ਹੋਇਆ ਹੈ ।ਇਸ ਦੇ ਨਾਲ ਪਿੰਡ ਦੇ ਸਰਪੰਚ ਨੇ ਵੀ ਉਸ ਨਾਲ ਧੋਖਾ ਕੀਤਾ ਹੈ । ਜਿਸ ਕਾਰਨ ਅੱਜ ਉਹ ਖ਼ੁਦਕੁਸ਼ੀ ਕਰ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।